
ਕੈਪਸ਼ਨ : ਸਮਾਗਮ ਦੌਰਾਨ ਹਰਪਾਲ ਸਿੰਘ ਧਾਲੀਵਾਲ, ਡਾ. ਜੇ.ਐਸ. ਧਾਲੀਵਾਲ ਸਨਮਾਨ ਪ੍ਰਾਪਤ ਕਰਦੇ ਹੋਏ।
ਮੋਗਾ, 12 ਜੁਲਾਈ (ਸੁਖਜੀਵਨ ਸਿੰਘ ਕੁੱਸਾ) : ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ 417ਵਾਂ 3 ਦਿਨਾਂ ਅਵਤਾਰ ਦਿਹਾੜਾ ਅਤੇ ਜੋੜ ਮੇਲਾ ਹਰਗੋਬਿੰਦ ਸਿੰਘ ਗੁਰਦੁਆਰਾ ਸੰਤ ਬਾਬਾ ਗੁਰਮੇਲ ਸਿੰਘ ਵਿੱਚ ਪ੍ਰਬੰਧਕੀ ਕਮੇਟੀ ਵੱਲੋਂ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਕੀਰਤਨੀ ਜੱਥਾ ਹਰਗੋਬਿੰਦਸਰ ਦੇ ਗਿਆਨੀ ਸਤਪਾਲ ਸਿੰਘ, ਕਵੀਸ਼ਰੀ ਜੱਥਾ ਜਗਰਾਜ ਸਿੰਘ ਮੌੜ, ਪੰਡਤ ਸੋਮਨਾਥ, ਗੁਰੂ ਗੋਬਿੰਦ ਸਿੰਘ ਸੇਵਾ ਕਲੱਬ ਦੇ ਜੱਥਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਕਥਾ-ਕੀਰਤਨ ਅਤੇ ਇਤਿਹਾਸਿਕ ਵਾਰਾਂ ਰਾਹੀਂ ਨਿਹਾਲ ਕੀਤਾ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਗੋਬਿੰਦ ਸਾਹਿਬ ਬਾਘਾਪੁਰਾਣਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰਕੀਰਤਨ ਦੀਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ। ਇਸ ਮੌਕੇ ਢਾਡੀ ਅਤੇ ਕਰਤਨੀ ਜੱਥਿਆਂ ਨੇ ਛੇਵੀਂ ਪਾਤਸ਼ਾਹੀ ਸ਼੍ਰੀ ਹਰਗੋਬਿੰਦ ਸਾਹਿਬ ਜੀ ਦੀ ਜੀਵਨੀ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਸਮੇਂ ਬੀ.ਆਈ. ਐਸ. ਸੰਸਥਾਵਾਂ ਦੇ ਚੇਅਰਮੈਨ ਅਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਚਾਂਸਲਰ ਡਾ. ਜੇ.ਐਸ. ਧਾਲੀਵਾਲ ਨੇ ਕਿਹਾ ਕਿ ਗੁਰੂ ਜੀ ਵੱਲੋਂ ਚਲਾਏ ਗਏ ਮੀਰੀ-ਪੀਰੀ ਦਾ ਸਿਧਾਂਤ ਆਪਣੇ-ਆਪ ਵਿੱਚ ਮਿਸਾਲ ਹੈ। ਗੁਰੂ ਜੀ ਇੱਕ ਮਹਾਨ ਸਖ਼ਸ਼ੀਅਤ ਦੇ ਮਾਲਿਕ ਸਨ ਅਤੇ ਸਾਨੂੰ ਸਾਰਿਆਂ ਉਨ੍ਹਾਂ ਦੇ ਦੱਸੇ ਹੋਏ ਮਾਰਗ 'ਤੇ ਚੱਲਣਾ ਚਾਹੀਦਾਹੈ। ਇਸ ਮੌਕੇ ਬਾਬਾ ਈਸ਼ਰ ਸਿੰਘ ਸੰਸਥਾਵਾਂ ਵੱਲੋਂ ਐਲਾਨ ਕੀਤਾ ਗਿਆ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਤੇ ਸੰਤ ਬਾਬਾ ਗੁਰਮੇਲ ਸਿੰਘ ਜੀ ਬਾਘਾਪੁਰਾਣਾ ਵਾਲਿਆਂ ਦੀ ਯਾਦ ਵਿੱਚ ਬੀ.ਆਈ.ਐਸ.ਐਜੂਕੇਸ਼ਨ ਸੁਸਾਇਟੀ ਵੱਲੋਂ 25 ਵਿਦਿਆਰਥੀਆਂ ਨੂੰ ਹਰ ਸਾਲ ਸਕਾਲਸ਼ਿੱਪ ਦਿੱਤੀ ਜਾਵੇਗੀ, ਜਿਸ ਵਿੱਚ ਗੁਰਦੁਆਰਾ ਕਮੇਟੀ ਵੱਲੋਂ ਭੇਜੀ ਗਈ ਲਿਸਟ ਦੇ ਆਧਾਰ 'ਤੇ ਇਨ੍ਹਾਂ ਵਿਦਿਆਰਥੀਆਂ ਨੂੰ ਇਹ ਸਕਾਲਰਸ਼ਿੱਪ ਦਿੱਤੀ ਜਾਵੇ ਅਤੇ ਵਿਦਿਆਰਥੀਆਂ ਦੀ ਅੱਧੀ ਟਿਊਸ਼ਨ ਫ਼ੀਸ ਮੁਆਫ਼ ਕੀਤੀ ਜਾਵੇਗੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਹਰਪਾਲ ਧਾਲੀਵਾਲ ਕੈਨੇਡਾ ਵਾਲਿਆਂ ਨੇ ਆਈ ਹੋਈ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਇਸ ਮੌਕੇ ਊਧਮ ਸਿੰਘ ਸਪੋਰਸਟ ਕਲੱਬ ਵੱਲੋਂ ਠੰਡੇ-ਮਿੱਠੇ ਜਲ ਦੀ ਛਬੀਲ ਲਗਈ ਅਤੇ ਆਈ ਸੰਗਤ ਨੂੰ ਲੰਗਰ ਛਕਾਇਆ ਗਿਆ। ਇਸ ਮੌਕੇ ਵਰਲਡ ਪੰਜਾਬ ਸੈਂਟਰ ਦੇ ਹਰਪਾਲ ਸਿੰਘ ਧਾਲੀਵਾਲ, ਸਤਨਾਮ ਸਿੰਘ, ਗੁਰਜੰਟ ਸਿੰਘ ਬਰਾੜ ਅਤੇ ਸਮੂਹ ਪਿੰਡ ਤੇ ਪਿੰਡ ਵਾਸੀ ਹਾਜ਼ਰ ਸਨ।



